• icon0183-5015511, 2258097, 5014411
  • iconkhalsacollegeamritsar@yahoo.com
  • IQAC

Department

Inauguration of Four days Sahit Utsav and Book Fair at Khalsa College


 

ਚਾਰ ਰੋਜ਼ਾ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਉਦਘਾਟਨ
ਅੰਮ੍ਰਿਤਸਰ ( ) :- ਪੰਜਾਬ ਦੀ ਵਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਚਾਰ ਰੋਜ਼ਾ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਉਦਘਾਟਨ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਹੋਰਾਂ ਕੀਤਾ। ਖ਼ਾਲਸਾ ਕਾਲਜ ਦੀ ਗਰਾਉਂਡ ਵਿੱਚ ਬਣਾਏ ਗਏ ਵਿਸ਼ਾਲ ਪੰਡਾਲ ਵਿੱਚ 50 ਤੋਂ ਵੱਧ ਪ੍ਰਕਾਸ਼ਕਾਂ ਦੁਆਰਾ ਲਗਾਏ ਗਏ ਪੁਸਤਕਾਂ ਦੇ ਸਟਾਲਾਂ ਦਾ ਰੇਬਨ ਕੱਟ ਕੇ ਉਦਘਾਟਨ ਕਰਨ ਉਪਰੰਤ ਪੰਡਾਲ ਦੇ ਐਨ ਵਿਚਕਾਰ ਬਣੀ ਸਟੇਜ਼ ਤੋਂ ਹਾਜ਼ਰ ਪਤਵੰਤਿਆਂ, ਸਾਹਿਤ ਪ੍ਰੇਮੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਾਤਰ ਸਾਹਿਬ ਨੇ ਕਿਹਾ ਕਿ ਚਾਰ ਦਿਨਾਂ ਦਾ ਵਿਸ਼ਾਲ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਲਗਾ ਕੇ ਖ਼ਾਲਸਾ ਕਾਲਜ ਨੇ ਆਪਣੀਆਂ ਅਮੀਰ ਪ੍ਰੰਪਰਾਵਾਂ ਨੂੰ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਪੰਜਾਬ ਅਤੇ ਪੰਜਾਬੀਆਂ ਦੀ ਮੋਹਰੀ ਵਿੱਦਿਅਕ ਸੰਸਥਾ ਹੈ ਇਸ ਲਈ ਬਾਕੀ ਸੰਸਥਾਵਾਂ ਨੂੰ ਵੀ ਇਸਦੇ ਨਕਸ਼ੇ ਕਦਮਾਂ ਤੇ ਚੱਲਣਾ ਚਾਹੀਦਾ ਹੈ।
ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਸਕੱਤਰ ਸ੍ਰ. ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕੀਤੀ। ਉਹਨਾਂ ਨੇ ਆਪਣੇ ਪ੍ਰਧਾਨਗੀ ਭਾਸ਼ਨ ਵਿੱਚ ਕਿਹਾ ਕਿ ਖ਼ਾਲਸਾ ਕਾਲਜ ਆਪਣੇ ਇਤਿਹਾਸ ਵਿੱਚ ਪੰਜਾਬੀ ਸਾਹਿਤ ਦੀਆਂ ਗਤੀਵਿਧੀਆਂ ਦਾ ਕੇਂਦਰ ਰਿਹਾ ਹੈ ਤੇ ਏਥੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੀ ਹਰ ਲਹਿਰ ਅਤੇ ਗਤੀਵਿਧੀ ਦਾ ਸਤਿਕਾਰ ਹੋਇਆ ਹੈ। ਅੱਜ ਵੀ ਅਸੀਂ ਚਿੰਤਕਾਂ ਨੂੰ ਸੱਦਾ ਦਿੰਦੇ ਹਾਂ ਕਿ ਉਹ ਏਥੇ ਔਣ ਅਤੇ ਵਰਤਮਾਨ ਮਸਲਿਆਂ ਬਾਰੇ ਚੱਲਦੇ ਚਿੰਤਨ ਦਾ ਹਿੱਸਾ ਬਣਨ।
ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਡਾ. ਲਖਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਪੁਸਤਕਾਂ ਪੰਜਾਬੀ ਸਭਿਆਚਾਰ ਦਾ ਸ਼ੁਰੂ ਤੋਂ ਹੀ ਹਿੱਸਾ ਰਹੀਆਂ ਹਨ। ਅੱਜ ਵੀ ਮੌਕਾ ਹੈ ਕਿ ਲੋਕ ਏਥੇ ਆ ਕੇ ਪੁਸਤਕ ਮੇਲੇ ਦਾ ਹਿੱਸਾ ਬਣਨ ਅਤੇ ਚੰਗੀਆਂ ਪੁਸਤਕਾਂ ਦੀ ਚੋਣ ਕਰਕੇ ਆਪਣੇ ਘਰ ਲੈ ਜਾਣ।
ਕਾਲਜ ਪਿੰਸੀਪਲ ਡਾ. ਮਹਿਲ ਸਿੰਘ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਮਾਝੇ ਦੇ ਇਲਾਕੇ ਵਿੱਚ ਇਸ ਵੱਡੇ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਨੂੰ ਲਗਾਉਣ ਵਿੱਚ ਪੰਜਾਬ ਕਲਾ ਪਰੀਸ਼ਦ ਚੰਡੀਗੜ੍ਹ, ਪੰਜਾਬੀ ਅਕਾਦਮੀ ਦਿੱਲੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਵਿਸ਼ੇਸ਼ ਰੂਪ ਵਿੱਚ ਸਹਿਯੋਗ ਦਿੱਤਾ ਹੈ। ਉਨਾਂ ਕਿਹਾ ਕਿ ਖ਼ਾਲਸਾ ਕਾਲਜ ਆਪਣੇ ਸ਼ੁਰੂਆਤੀ ਦਿਨਾਂ ਤੋਂ ਹੀ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪਾਸਾਰ ਲਈ ਵਚਨਬੱਧ ਰਿਹਾ ਹੈ। ਇਹ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਸਾਡੀ ਉਸ ਵਚਨਬੱਧਤਾ ਦਾ ਹੀ ਸਬੂਤ ਹੈ।
ਉਦਘਾਟਨੀ ਸੈਸ਼ਨ ਤੋਂ ਬਾਅਦ ਡਾ. ਸੁਰਜੀਤ ਪਾਤਰ ਹੋਰਾਂ ਦਾ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਉਹਨਾਂ ਨੇ ਆਪਣੇ ਕਾਵਿ-ਸਫਰ ਨੂੰ ਵਿਸਥਾਰ ਨਾਲ ਸਰੋਤਿਆਂ ਸਾਹਮਣੇ ਪੇਸ਼ ਕੀਤਾ ਅਤੇ ਆਪਣੀਆਂ ਪ੍ਰਮੁੱਖ ਰਚਨਾਵਾਂ ਦਾ ਗਾਇਣ ਵੀ ਕੀਤਾ। ਇਸ ਉਪਰੰਤ ਤੀਸਰੇ ਸੈਸਨ ਵਿੱਚ ਬਾਅਦ ਦੁਪਹਿਰ ਸਥਾਨਕ ਕਵੀਆਂ ਦਾ ਕਵੀ ਦਰਬਾਰ ਕਰਵਾਇਆ ਗਿਆ ਜਿਸ ਨੂੰ ਸਰੋਤਿਆਂ ਵਲੋਂ ਭਰਪੂਰ ਸਲਾਹਿਆ ਗਿਆ ਇਸ ਕਵੀ ਦਰਬਾਰ ਦੀ ਪ੍ਰਧਾਨਗੀ ਸ. ਬਖਤਾਵਰ ਸਿੰਘ ਨੇ ਕੀਤੀ ਜਦਕਿ ਇਸ ਵਿੱਚ ਮੁੱਖ ਮਹਿਮਾਨ ਵਜੋਂ ਗ. ਸ. ਨਕਸ਼ਦੀਪ ਪੰਜਕੋਹਾ ਨੇ ਆਪਣੀ ਹਾਜ਼ਰੀ ਲਗਵਾਈ ਇਸ ਸਮੇਂ ਅਜਾਇਬ ਹੁੰਦਲ, ਅੰਬਰੀਸ਼, ਦੇਵ ਦਰਦ, ਸਿਮਰਤ ਗਗਨ, ਭੁਪਿੰਦਰਪ੍ਰੀਤ, ਮਲਵਿੰਦਰ ਸਿੰਘ, ਰੋਜ਼ੀ ਸਿੰਘ, ਗੁਰਬਾਜ਼ ਛੀਨਾ, ਮਹਾਂਬੀਰ ਗਿੱਲ, ਇੰਦਰੇਸ਼ਮੀਤ ਅਤੇ ਪ੍ਰੀਤਮ ਰਰਪੰਚ ਨੇ ਆਪੋ ਆਪਣੀਆਂ ਰਚਨਾਵਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕਰੀ ਰੱਖਿਆ
ਮੇਲੇ ਦੇ ਕਨਵੀਨਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪਬਲੀਕੇਸ਼ਨ ਬਿਓਰੋ, ਭਾਸ਼ਾ ਵਿਭਾਗ ਪੰਜਾਬ, ਰਵੀ ਸਾਹਿਤ ਪ੍ਰਕਾਸ਼ਨ ਅੰਮ੍ਰਿਤਸਰ ਚੇਤਨਾ ਪ੍ਰਕਾਸ਼ਨ ਲੁਧਿਆਣਾ, ਸੰਗਮ ਪਬਲੀਕੇਸ਼ਨ ਸਮਾਣਾ, ਕੈਲੀਬਰ ਪਬਲੀਕੇਸ਼ਨ ਪਟਿਆਲਾ, ਗੁਰੂ ਗੋਬਿੰਦ ਸਿੰਘ ਸਟੱਡੀਜ਼ ਸਰਕਲ ਲੁਧਿਆਣਾ, ਗ੍ਰੇਸ਼ੀਅਸ ਬੁਕਸ ਪਟਿਆਲਾ, ਕੈਲੀਬਰ ਪਬਲੀਕੇਸ਼ਨ ਪਟਿਆਲਾ, ਯੈਸੀਕਾ ਪਬਲੀਕੇਸ਼ਨ ਦਿੱਲੀ, ਐਜੂਕੇਸ਼ਨ ਏਡ ਦਿੱਲੀ, ਤਰਕ ਭਾਰਤੀ ਪ੍ਰਕਾਸ਼ਨ ਬਰਨਾਲਾ, ਪੰਜਾਬੀ ਇਸਲਾਮਿਕ ਮਲੁਰਕੋਟਲਾ ਸਮੇਤ 55 ਪ੍ਰਕਾਸ਼ਕ ਪਹੁੰਚੇ ਹਨ ਇਹਨਾਂ ਦੇ ਠਹਿਰਨ ਅਤੇ ਖਾਣਪੀਣ ਦਾ ਪ੍ਰਬੰਧ ਕਾਲਜ ਵਿੱਚ ਹੀ ਕੀਤਾ ਗਿਆ ਹੈ। ਪੁਸਤਕਾਂ ਦੇ ਸਟਾਲ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹੇ ਰਹਿਣਗੇ।
ਡਾ. ਰੰਧਾਵਾ ਨੇ ਮੇਲੇ ਸੰਬੰਧੀ ਜਾਣਕਾਰੀ ਦੇਂਦਿਆਂ ਇਹ ਵੀ ਦੱਸਿਆ 12 ਫਰਵਰੀ ਨੰ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ : ਵਰਤਮਾਨ ਚੁਣੌਤੀਆਂ ਵਿਸ਼ੇ ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸਮੈਮੀਨਾਰ ਵਿੱਚ ਸ. ਅਜਾਇਬ ਸਿੰਘ ਚੱਠਾ, ਡਾ. ਯੋਗਰਾਜ ਸਿੰਘ. ਡਾ. ਰਮਿੰਦਰ ਕੌਰ ਡਾ. ਮਨਮੋਹਨ ਡਾ. ਮਹਿਲ ਸਿੰਘ, ਡਾ. ਰਵਿੰਦਰ. ਡਾ. ਕੁਲਵੀਰ ਅਤੇ ਨਛੱਤਰ ਸਿੰਘ ਆਪਣੇ ਵਿਚਾਰ ਪੇਸ਼ ਕਰਨਗੇ। 13 ਫਰਵਰੀ ਨੂੰ ਡਿਜ਼ੀਟਲ ਮੀਡੀਆ ਤੇ ਸਾਹਿਤਕ ਪੱਤਰਕਾਰੀ ਤੇ ਪੈਨਲ ਡਿਸਕਸ਼ਨ ਕਰਵਾਈ ਜਾਵੇਗੀ ਜਿਸ ਵਿੱਚ ਪੰਜਾਬੀ ਦੇ ਪ੍ਰਮੁੱਖ ਸਾਹਿਤਕ ਰਸਾਲਿਆਂ ਦੇ ਸੰਪਾਦਕ ਹਿੱਸਾ ਲੈਣਗੇ। ਇਸ ਦਿਨ ਕਾਲਜ ਦੇ ਥੀਏਟਰ ਵਿਭਾਗ ਵੱਲੋਂ ਤਿਆਰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਅਧਾਰਤ ਨਾਟਕ ਵਿਸਮਾਦ ਅਤੇ ਲੋਕਨਾਚ ਗਿੱਧਾ ਭੰਗੜਾ ਦੀ ਪੇਸ਼ਕਾਰੀ ਵੀ ਹੋਵੇਗੀ। 14 ਫਰਵਰੀ ਨੂੰ ਕੇਵਲ ਧਾਲੀਵਾਲ ਅਤੇ ਰਾਜੀਵ ਕੁਮਾਰ ਨਾਟ-ਕਲਾ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਬਾਅਦ ਦੁਪਹਿਰ ਪੰਜਾਬ ਦੇ ਯੁਵਾ ਕਵੀਆਂ ਵੱਲੋਂ ਕਵੀ ਦਰਬਾਰ ਹੋਵੇਗਾ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ. ਸੁਖਚੈਨ ਸਿੰਘ ਗਿੱਲ ਕਮਿਸ਼ਨ ਪੁਲਿਸ, ਅੰਮ੍ਰਿਤਸਰ ਹਾਜ਼ਰ ਹੋਣਗੇ।
ਇਸ ਮੌਕੇ `ਤੇ ਕਾਲਜ ਰਜਿਸਟਰਾਰ ਪ੍ਰੋ. ਦਵਿੰਦਰ ਸਿੰਘ, ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਪਰਮਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਕੁਲਦੀਪ ਸਿੰਘ ਢਿਲੋਂ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਗੁਰਿੰਦਰ ਕੌਰ, ਡਾ. ਪਵਨ ਕੁਮਾਰ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਗੁਰਸ਼ਰਨ ਸਿੰਘ, ਪ੍ਰੋ. ਗੁਰਸ਼ਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਡਾ. ਰਾਜਬੀਰ ਕੌਰ, ਡਾ. ਚਿਰਜੀਵਨ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਕੌਰ, ਡਾ. ਰਜਨੀਸ਼ ਕੌਰ, ਡਾ. ਪਰਮਿੰਦਰਜੀਤ ਕੌਰ ਵੀ ਹਾਜ਼ਰ ਸਨ।