• icon0183-5015511, 2258097, 5014411
  • iconkhalsacollegeamritsar@yahoo.com
  • IQAC

Department

ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਇਨਾਮ ਵੰਡ ਸਮਾਰੋਹ (29 ਅਪ੍ਰੈਲ 2023)


 

ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਕਾਵਿ- ਉਚਾਰਣ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਦੇ ਅਲੂਮਨੀ, ਪੰਜਾਬੀ ਦੇ ਅਮਰੀਕਾ ਵੱਸਦੇ ਸਾਹਿਤਕਾਰ ਚਰਨਜੀਤ ਸਿੰਘ ਪੰਨੂ ਸ਼ਾਮਿਲ ਹੋਏ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਮਹਿਲ ਸਿੰਘ ਜੀ ਨੇ ਕੀਤੀ। ਪੰਜਾਬੀ ਸਾਹਿਤ ਸਭਾ ਦੇ ਇੰਚਾਰਜ ਡਾ. ਹੀਰਾ ਸਿੰਘ ਅਤੇ ਡਾ. ਮਿੰਨੀ ਸਲਵਾਨ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਪ੍ਰਿੰ: ਡਾ. ਮਹਿਲ ਸਿੰਘ ਨੇ ਆਖਿਆ ਕਿ ਪੰਜਾਬ ਦੇ ਵੱਡੇ-ਵੱਡੇ ਸਾਹਿਤਕਾਰ ਇਨ੍ਹਾਂ ਸਾਹਿਤ ਸਭਾਵਾਂ ਦੀ ਉਪਜ ਹਨ।
ਮੁੱਖ ਮਹਿਮਾਨ ਪੰਨੂੰ ਨੇ ਚੜ੍ਹਦੀ ਜਵਾਨੀ ਵੇਲੇ ਦੇ ਕਾਲਜ ਵਿਚ ਬਿਤਾਏ ਦਿਨਾਂ ਨੂੰ ਯਾਦ ਕਰਦਿਆਂ ਵਿਿਦਆਰਥੀਆਂ ਨੂੰ ਪੜ੍ਹਾਈ ਦੇ ਖੇਤਰ ਵਿਚ ਸਖਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਤੇ ਆਪਣੇ ਸਫਰਨਾਮਿਆਂ ਦੇ ਰੌਚਕ ਵਾਕਿਆਂ ਬਾਰੇ ਵਿਿਦਆਰਥੀਆਂ ਨੂੰ ਜਾਣੂ ਕਰਵਾਇਆ। ਵੱਖ-ਵੱਖ ਸਮੇਂ ਹੋਏ ਸਾਹਿਤਕ ਮੁਕਾਬਲਿਆ ਦੇ ਨਤੀਜਿਆ ਵਿਚ ਕਹਾਣੀ-ਰਚਨਾ ਮੁਕਾਬਲੇ ਵਿਚ ਪਹਿਲਾ ਸਥਾਨ ਲਵਪ੍ਰੀਤ ਸਿੰਘ, ਕਵਿਤਾ-ਰਚਨਾ ਮੁਕਾਬਲੇ ‘ਚ ਪਹਿਲਾ ਸਥਾਨ ਦਿਲਪ੍ਰੀਤ ਸਿੰਘ, ਸੁੰਦਰ-ਲਿਖਾਈ ਮੁਕਾਬਲੇ ‘ਚ ਪਹਿਲਾ ਸਥਾਨ ਅਮਨਜੋਤ ਕੌਰ, ਲੇਖ- ਰਚਨਾ ਮੁਕਾਬਲੇ ‘ਚ ਪਹਿਲਾ ਸਥਾਨ ਅਰਪਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ।ਪੰਜਾਬੀ ਭਾਸ਼ਾ ਸੰਬੰਧੀ ਬਣਾਏ ਪੋਸਟਰਾਂ ‘ਚ ਪਹਿਲਾ ਸਥਾਨ ਹਰਜੀਤ ਸਿੰਘ, ਕਵਿਤਾ ਉਚਾਰਣ ਮੁਕਾਬਲੇ ‘ਚ ਪਹਿਲਾ ਸਥਾਨ ਗੁਰਜਿੰਦਰ ਸਿੰਘ ਨੇ ਪ੍ਰਾਪਤ ਕੀਤਾ। ਸ. ਪੰਨੂੰ ਅਤੇ ਪ੍ਰਿੰ: ਡਾ. ਮਹਿਲ ਸਿੰਘ ਜੀ ਨੇ ਜੇਤੂ ਵਿਿਦਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ ਆਤਮ ਸਿੰਘ ਰੰਧਾਵਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਭੁਪਿੰਦਰ ਸਿੰਘ ਜੌਲੀ, ਡਾ. ਪਰਮਿੰਦਰ ਸਿੰਘ, ਡਾ. ਕੁਲਦੀਪ ਸਿੰਘ ਢਿਲੋਂ, ਡਾ. ਹਰਜੀਤ ਕੌਰ, ਡਾ ਚਿਰਜੀਵਨ ਕੌਰ, ਡਾ. ਦਆ ਸਿੰਘ, ਡਾ. ਅਮਨਦੀਪ ਕੌਰ, ਡਾ. ਜਸਬੀਰ ਸਿੰਘ, ਪ੍ਰੋ ਬਲਜਿੰਦਰ ਸਿੰਘ, ਪ੍ਰੋ. ਮੁਨੀਸ਼ ਕੁਮਾਰ, ਡਾ. ਪਰਮਜੀਤ ਸਿੰਘ ਕੱਟੂ, ਪ੍ਰੋ. ਹਰਵਿੰਦਰ ਕੌਰ ਪ੍ਰੋ. ਅੰਮ੍ਰਿਤਪਾਲ ਕੌਰ ਆਦਿ ਹਾਜ਼ਰ ਸਨ।