News and Events

News And Events

Red Ribbon Club organised district level function at Khalsa College

 

ਖ਼ਾਲਸਾ ਕਾਲਜ ਦੇ ਵਿਹੜੇ ਵਿਚ ਮਨਾਇਆ ਗਿਆ
ਰੈਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ


ਏਡਜ਼ ਵਰਗੀ ਭਿਆਨਕ ਮਹਾਂਮਾਰੀ ਤੋਂ ਜਾਗਰੂਕ ਕਰਵਾਉਣ ਦੇ ਮਕਸਦ ਤਹਿਤ ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਪੰਜਾਬ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੌਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਦੇ ਸੈਮੀਨਾਰ ਹਾਲ ਵਿੱਚ ਵਰਕਸ਼ਾਪ ਅਤੇ ਐਡਵੋਕੇਸੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਇਸ ਸਮਾਗਮ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਵੱਖ-ਵੱਖ 17 ਵਿੱਦਿਅਕ ਸੰਸਥਾਵਾਂ ਦੇਰੈਡ ਰਿਬਨ ਕਲੱੱਬਾਂ ਦੇ ਨੋਡਲ ਅਫਸਰ ਅਤੇ ਵਲੰਟੀਅਰ ਵਿਦਿਆਰਥੀ ਹਾਜ਼ਰ ਹੋਏ।


ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮੈਡਮ ਸੁਖਮੀਨ ਬੇਦੀ ਡੀਨ ਅਕਾਦਮਿਕ ਮਾਮਲੇ ਖ਼ਾਲਸਾ ਕਾਲਜ ਨੇ ਸਮੂਹ ਨੋਡਲ ਅਫਸਰਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਰੈਡ ਰਿਬਨ ਕਲੱਬ ਏਡਜ਼ ਵਰਗੀ ਬਿਮਾਰੀ ਤੇ ਕਾਬੂ ਪਾਉਣ ਵਿੱਚ ਬੜੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਤੇ ਖ਼ਾਲਸਾ ਕਾਲਜ ਅਜਿਹੇ ਯਤਨਾਂ ਦਾ ਸਵਾਗਤ ਅਤੇ ਸਮਰਥਨ ਕਰਦਾ ਹੈ।
ਇਸ ਤੋਂ ਪਹਿਲਾ ਸ਼੍ਰੀ ਅਰੁਣ ਕੁਮਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਨੇ ਆਪਣੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਵਿਭਾਗ ਜਿਥੇ ਨੌਜਵਾਨਾਂ ਨੂੰ ਸਹੀ ਸੇਧ ਦੇਣ ਲਈ ਵੱਖ-ਵੱਖ ਕਿਸਮ ਦੇ ਲੀਡਰਸ਼ਿੱਪ ਕੈਂਪ ਲਗਾਉਂਦਾ ਹੈ, ਉਥੇ ਸਮਾਜ ਵਿੱਚ ਫੈਲੀਆਂ ਵੱਡੀਆਂ ਬਿਮਾਰੀਆਂ ਤੋਂ ਜਾਗਰੂਕ ਕਰਨ ਲਈ ਸਕੂਲਾਂ ਤੇ ਕਾਲਜਾਂ ਵਿੱਚ ਰੈਲੀਆਂ, ਵਰਕਸ਼ਾਪਾਂ ਅਤੇ ਸੈਮੀਨਾਰਾਂ ਦਾ ਵੀ ਪ੍ਰਬੰਧ ਕਰਦਾ ਹੈ।


ਇਸ ਮੌਕੇ ਤੇ ਮੁੱਖ ਪ੍ਰਵਕਤਾ ਵਜੋਂ ਪਹੁੰਚੇ ਡਾ. ਸਵਿਤਾ ਸ਼ਰਮਾ ਏ. ਆਰ. ਟੀ. ਸੈਂਟਰ, ਗੁਰੂ ਨਾਨਕ ਦੇਵ ਹਸਪਤਾਲ ਨੇ ਐਚ. ਆਈ. ਵੀ. ਤੋਂ ਬਚਣ ਦੀ ਗੁਹਾਰ ਦਿੰਦਿਆਂ ਕਿਹਾ ਕਿ ਇਸ ਵਾਇਰਸ ਤੋਂ ਹੋਣ ਵਾਲੀ ਬਿਮਾਰੀ ਏਡਜ਼ ਨਾਲ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਵਿੱਚ ਭਾਰਤ ਦਾ ਸੰਸਾਰ ਵਿੱਚ ਅਫਰੀਕਾ ਅਤੇ ਨਾਇਜੀਰੀਆਂ ਤੋਂ ਬਾਅਦ ਤੀਸਰਾ ਨੰਬਰ ਹੈ ਤੇ ਭਾਰਤ ਵਿੱਚ ਪੰਜਾਬ ਪਹਿਲੇ ਨੰਬਰ ਤੇ ਇਸ ਬਿਮਾਰੀ ਦੀ ਗ੍ਰਿਫਤ ਵਿੱਚ ਹੈ। ਉਹਨਾਂ ਨੇ ਦੱਸਿਆ ਕਿ ਸਰਕਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਪੀੜਤ ਸਭ ਤੋਂ ਵੱਧ 16 ਹਜ਼ਾਰ ਮਰੀਜ਼ ਹਨ। ਉਹਨਾਂ ਨੇ ਕਿਹਾ ਕਿ ਪੀੜਤ ਮਰੀਜ਼ਾਂ ਨਾਲ ਹਮਦਰਦੀ ਅਤੇ ਇਸ ਬਿਮਾਰੀ ਤੋਂ ਬਚੇ ਹੋਏ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾਇਸ ਸਮੇਂ ਦੀ ਮੁੱਖ ਲੋੜ ਹੈ।


ਇਸ ਮੌਕੇ ਤੇ ਡਾ. ਆਂਚਲ ਅਰੋੜਾ, ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਪੰਜਾਬ ਨੇ ਏਡਜ਼ ਦੇ ਨਾਲ ਨਾਲ ਕੈਂਸਰ ਵਰਗੀ ਭਿਆਨਕ ਬਿਮਾਰੀੋ ਤੋਂ ਬਚਣ ਲਈ ਚੰਗੀ ਖੁਰਾਕ, ਪਲਾਸਟਿਕ ਦੀ ਵਰਤੋਂ ਨਾ ਕਰਨ, ਡੱਬੇ-ਬੰਦ ਵਸਤਾਂ ਦੀ ਵਰਤੋਂ ਨਾ ਕਰਨ ਅਤੇ ਕੁਦਰਤ ਨਾਲ ਜੁੜੇ ਰਹਿਣ ਲਈ ਨੌਜਵਾਨਾਂ ਨੂੰ ਸੁਝਾਅ ਦਿੱਤੇ।


ਇਸ ਮੌਕੇ ਖ਼ਾਲਸਾ ਕਾਲਜ ਰੈਡ ਰੀਬਨ ਕਲੱਬ ਦੇ ਨੋਡਲ ਅਫਸਰ ਡਾ. ਭੁਪਿੰਦਰ ਸਿੰਘ ਜੌਲੀ ਨੇ ਸਟੇਜ ਸੰਚਾਲਨ ਕਰਦਿਆਂ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਸ਼ਖਸੀਅਤ ਅਤੇ ਆਚਰਣ ਨੂੰ ਉੱਚਾ ਚੁੱਕਣ ਤੇ ਜ਼ੋਰ ਦਿੱਤਾ।


ਇਸ ਮੌਕੇ ਤੇ ਸ਼੍ਰੀ ਰਵੀ, ਡਾ. ਆਤਮ ਰੰਧਾਵਾ, ਡਾ. ਪਰਮਿੰਦਰ ਸਿੰਘ, ਡਾ. ਪੀ. ਕੇ ਅਹੂਜਾ, ਡਾ. ਅਵਤਾਰ ਸਿੰਘ, ਡਾ. ਹੀਰਾ ਸਿੰਘ, ਡਾ. ਜਸਬੀਰ ਸਿੰਘ, ਡਾ. ਹਰਜੀਤ ਕੌਰ, ਡਾ. ਗੁਰਿੰਦਰ ਕੌਰ ਹਾਜ਼ਰ ਸਨ।